ਪਾਠ 3 ਹਾਕੀ ਦਾ ਜਾਦੂਗਰ - ਮੇਜਰ ਧਿਆਨ ਚੰਦ (ਜਮਾਤ 6 ਸਿਹਤ ਅਤੇ ਸਰੀਰਕ ਸਿੱਖਿਆ) Punjabi Medium (ਛੋਟੇ ਉੱਤਰ )
ਪਾਠ 3 ਹਾਕੀ ਦਾ ਜਾਦੂਗਰ - ਮੇਜਰ ਧਿਆਨ ਚੰਦ
ਪ੍ਰਸ਼ਨ 1. ਮੇਜਰ ਧਿਆਨ ਚੰਦ ਦਾ ਜਨਮ ਕਦੋਂ ਹੋਇਆ ?
ਉੱਤਰ— ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ, 1905 ਨੂੰ ਅਲਾਹਾਬਾਦ ਵਿਖੇ ਹੋਇਆ।
ਪ੍ਰਸ਼ਨ 2. ਭਾਰਤੀ ਹਾਕੀ ਟੀਮ ਨੇ ਪਹਿਲੀ ਵਾਰ ਉਲੰਪਿਕ ਖੇਡਾਂ ਵਿੱਚ ਕਦੋਂ ਭਾਗ ਲਿਆ ? ਇਨਾਂ ਖੇਡਾਂ ਵਿੱਚ ਭਾਰਤ ਨੇ ਕਿਹੜਾ ਤਮਗਾ ਹਾਸਲ ਕੀਤਾ?
ਉੱਤਰ— ਭਾਰਤੀ ਹਾਕੀ ਟੀਮ ਨੇ 1928 ਈ. ਵਿੱਚ ਐਮਸਟਰਡਮ ਉਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਭਾਗ ਲਿਆ। ਇਨ੍ਹਾਂ ਖੇਡਾਂ ਵਿੱਚ ਭਾਰਤ ਨੇ ਸੋਨੇ ਦਾ ਤਮਗਾ ਹਾਸਲ ਕੀਤਾ।
ਪ੍ਰਸ਼ਨ 3. ਮੇਜਰ ਧਿਆਨ ਚੰਦ ਦੇ ਜੀਵਨ ਨਾਲ ਜੁੜੀਆਂ ਕਹਾਣੀਆਂ ਵਿੱਚੋਂ ਕਿਸੇ ਇੱਕ ਦਾ ਵਰਨਣ ਕਰੋ?
ਉੱਤਰ— ਮੇਜਰ ਧਿਆਨ ਚੰਦ ਨਾਲ ਕਈ ਤਰ੍ਹਾਂ ਦੀਆਂ ਦੰਦ-ਕਥਾਵਾਂ ਜੁੜੀਆਂ ਹੋਈਆਂ ਹਨ। ਜਿਵੇਂ ਇੱਕ ਵਾਰ ਹਾਲੈਂਡ ਵਿੱਚ ਧਿਆਨ ਚੰਦ ਦੀ ਹਾਕੀ (ਸਟਿੱਕ) ਤੋੜ ਕੇ ਵੇਖੀ ਗਈ ਕਿ ਕਿਤੇ ਇਸ ਖਿਡਾਰੀ ਨੇ ਆਪਣੀ ਸਟਿੱਕ ਵਿੱਚ ਕੋਈ ਚੁੰਬਕ ਜਿਹੀ ਚੀਜ਼ ਨਾ ਫਿੱਟ ਕੀਤੀ ਹੋਵੇ। ਅਸਲ ਵਿੱਚ ਧਿਆਨ ਚੰਦ ਦਾ ਗੇਂਦ ਉੱਤੇ ਬੜਾ ਕਾਬੂ ਸੀ। ਉਸ ਦੀ ਗੇਂਦ ਉਸ ਦੀ ਹਾਕੀ ਤੋਂ ਵੱਖ ਨਹੀਂ ਹੁੰਦੀ ਸੀ।
ਪ੍ਰਸ਼ਨ 4. ਮੇਜਰ ਧਿਆਨ ਚੰਦ ਨੇ ਪਹਿਲਾ ਅੰਤਰਰਾਸ਼ਟਰੀ ਮੈਚ ਕਦੋਂ ਅਤੇ ਕਿੱਥੇ ਖੇਡਿਆ ?
ਉੱਤਰ— ਧਿਆਨ ਚੰਦ ਨੇ 13 ਮਈ 1926 ਈ. ਨੂੰ ਨਿਊਜ਼ੀਲੈਂਡ ਵਿੱਚ ਪਹਿਲਾ ਅੰਤਰਰਾਸ਼ਟਰੀ ਮੈਚ ਖੇਡਿਆ।
ਪ੍ਰਸ਼ਨ 5. ਮੇਜਰ ਧਿਆਨ ਚੰਦ ਦਾ ਬੁੱਤ ਕਿਹੜੇ ਦੇਸ਼ ਵਿੱਚ ਲੱਗਿਆ ਹੋਇਆ ਹੈ?
ਉੱਤਰ— ਮੇਜਰ ਧਿਆਨ ਚੰਦ ਦਾ ਬੁੱਤ ਆਸਟਰੇਲੀਆ ਦੇ ਸ਼ਹਿਰ ਵੀਆਨਾ ਵਿਖੇ ਲੱਗਿਆ ਹੋਇਆ ਹੈ।
ਪ੍ਰਸ਼ਨ 6. ਮੇਜਰ ਧਿਆਨ ਚੰਦ ਦੀ ਜੀਵਨੀ ਬਾਰੇ ਇੱਕ ਸੰਖੇਪ ਨੋਟ ਲਿਖੋ ?
ਉੱਤਰ— ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ, 1905 ਈ. ਨੂੰ ਅਲਾਹਾਬਾਦ ਵਿਖੇ ਪਿਤਾ ਸਮੇਸ਼ਵਰ ਦੱਤ ਦੇ ਘਰ ਹੋਇਆ।ਧਿਆਨ ਚੰਦ ਨੂੰ ਹਾਕੀ ਦੀ ਖੇਡ ਵਿਰਾਸਤ ਵਿੱਚ ਮਿਲੀ। ਉਹ ਸੋਲਾਂ ਸਾਲਾਂ ਦੀ ਉਮਰ ਵਿੱਚ ਸਿਪਾਹੀ ਦੇ ਤੌਰ 'ਤੇ ਫ਼ੌਜ ਵਿੱਚ ਭਰਤੀ ਹੋ ਗਿਆ।ਉਹ 1922 ਈ. ਤੋਂ ਲੈ ਕੇ 1926 ਈ. ਤੱਕ ਸੈਨਾ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਂਦਾ ਰਿਹਾ।
ਉਸਨੇ 13 ਮਈ, 1926 ਈ. ਨੂੰ ਨਿਊਜ਼ੀਲੈਂਡ ਵਿੱਚ ਪਹਿਲਾ ਕੌਮਾਂਤਰੀ ਮੈਚ ਖੇਡਿਆ। 1932 ਈ. ਵਿੱਚ ਲਾਸ ਏਜ਼ਲਸ ਉਲੰਪਿਕ ਵਿੱਚ ਭਾਰਤੀ ਟੀਮ ਨੇ ਹਿੱਸਾ ਲਿਆ। ਧਿਆਨ ਚੰਦ ਨੇ ਸੈਂਟਰ ਫਾਰਵਰਡ ਦੇ ਰੂਪ ਵਿੱਚ ਅਹਿਮ ਭੂਮਿਕਾ ਨਿਭਾਈ। ਦੇ ਇਹਨਾਂ ਉਲੰਪਿਕ ਖੇਡਾਂ ਵਿੱਚ ਭਾਰਤ ਨੇ ਅਮਰੀਕਾ ਨੂੰ 24-1 ਗੋਲਾਂ ਨਾਲ ਹਰਾਇਆ
ਧਿਆਨ ਚੰਦ ਨੇ ਆਪਣੀ ਕਮਾਲ ਦੀ ਖੇਡ ਨਾਲ ਜਰਮਨੀ ਦੇ ਤਾਨਾਸ਼ਾਹ ਹਿਟਲਰ ਦਾ ਵੀ ਦਿਲ ਜਿੱਤ ਲਿਆ ਸੀ। ਹਿਟਲਰ ਨੇ ਉਸ ਨੂੰ ਜਰਮਨੀ ਵੱਲੋਂ ਖੇਡਣ ਅਤੇ ਫੌਜ ਵਿੱਚ ਵੱਡਾ ਅਹੁਦਾ ਦੇਣ ਦੀ ਪੇਸ਼ਕਸ਼ ਕੀਤੀ ਪਰ ਧਿਆਨ ਚੰਦ ਨੇ ਭਾਰਤ ਵੱਲੋਂ ਖੇਡਣਾ ਹੀ ਆਪਣਾ ਗੌਰਵ ਸਮਝਿਆ। 1956 ਵਿੱਚ ਉਸ ਨੂੰ ਪਦਮ ਭੂਸ਼ਣ ਦੇ ਕੇ ਸਨਮਾਨਿਤ ਕੀਤਾ ਗਿਆ।3 ਦਸੰਬਰ 1979 ਵਿੱਚ ਉਸ ਦਾ ਦੇਹਾਂਤ ਹੋ ਗਿਆ। ਉਹ ਭਾਰਤ ਮਾਂ ਦਾ ਮਹਾਨ ਸਪੁੱਤਰ ਸੀ।
ਪ੍ਰਸ਼ਨ 7. ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਕੀ-ਕੀ ਉਪਰਾਲੇ ਕੀਤੇ ਗਏ ?
ਉੱਤਰ- ਭਾਰਤੀ ਡਾਕ ਵਿਭਾਗ ਨੇ ਉਸ ਦੀ ਯਾਦ ਵਿੱਚ ਇੱਕ ਡਾਕ ਟਿਕਟ ਜਾਰੀ ਕੀਤੀ। ਇਸੇ ਤਰ੍ਹਾਂ ਮੇਜਰ ਧਿਆਨ ਚੰਦ ਦੀ ਯਾਦ ਵਿੱਚ ਦਿੱਲੀ ਵਿਖੇ ਅੰਤਰਰਾਸ਼ਟਰੀ ਖੇਡ ਸਟੇਡੀਅਮ ਉਸਦੇ ਨਾਂ ਉੱਤੇ ਸਥਾਪਿਤ ਕੀਤਾ ਗਿਆ।
Follow Us To Support.
Comments
Post a Comment