ਪਾਠ-4 ਕਿਲ੍ਹਾ ਰਾਏਪੁਰ ਦੀਆ ਖੇਡਾਂ (ਜਮਾਤ 8 ਸਿਹਤ ਅਤੇ ਸਰੀਰਕ ਸਿੱਖਿਆ) Punjabi Medium (ਛੋਟੇ ਉੱਤਰ )
ਪਾਠ-4 ਕਿਲ੍ਹਾ ਰਾਏਪੁਰ ਦੀਆ ਖੇਡਾਂ ਪ੍ਰਸ਼ਨ 1. ਕਿਲਾ ਰਾਏਪੁਰ ਦੀਆਂ ਖੇਡਾਂ ਦਾ ਜਨਮ ਕਦੋਂ ਹੋਇਆ ? ਉੱਤਰ—ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਜਨਮ 1933 ਈ. ਵਿੱਚ ਜਲੰਧਰ ਵਿੱਚ ਹੋਏ ਹਾਕੀ ਟੂਰਨਾਮੈਂਟ ਪਿੱਛੋਂ ਹੋਇਆ ਜਿਸ ਵਿੱਚ ਕਿਲ੍ਹਾ ਰਾਏਪੁਰ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਵੇਂ ਇਸ ਟੂਰਨਾਮੈਂਟ ਦਾ ਕੋਈ ਮਹੱਤਵ ਨਹੀਂ ਸੀ ਪਰ ਇਸ ਜਿੱਤ ਨੇ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅਰੰਭ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਪ੍ਰਸ਼ਨ 2. ਕਿਲ੍ਹਾ ਰਾਏਪੁਰ ਦੇ ਖੇਡ ਮੇਲੇ ਵਿੱਚ ਕਿਹੜੀਆਂ-ਕਿਹੜੀਆਂ ਪੁਰਾਤਨ ਖੇਡਾਂ ਖੇਡੀਆਂ ਜਾਂਦੀਆਂ ਹਨ ? ਉੱਤਰ—ਕਿਲ੍ਹਾ ਰਾਏਪੁਰ ਦੇ ਖੇਡ ਮੇਲੇ ਵਿੱਚ ਪੁਰਾਤਨ ਖੇਡਾਂ ਜਿਵੇਂ ਕਿ ਸੁਹਾਗਾ ਦੌੜਾਂ, ਮੂੰਗਲੀਆਂ ਫੇਰਨੀਆਂ, ਮਿੱਟੀ ਦੀਆਂ ਬੋਰੀਆਂ ਚੁੱਕਣਾ, ਵੱਛਾ ਚੁੱਕਣਾ, ਗਧਾ ਚੁੱਕਣਾ, ਦੰਦਾਂ ਨਾਲ ਟ੍ਰੈਕਟਰ ਖਿੱਚਣਾ, ਲੇਟ ਕੇ ਸਰੀਰ ਉੱਤੇ ਟ੍ਰੈਕਟਰ ਚੜ੍ਹਾਉਣਾ, ਕੰਨਾਂ ਨਾਲ ਟ੍ਰੈਕਟਰ ਖਿੱਚਣਾ, ਦੰਦਾਂ ਨਾਲ ਇੱਕ ਮਣ ਵਜ਼ਨ ਚੁੱਕਣਾ, ਬਜ਼ੁਰਗਾਂ ਦੀ ਦੌੜ, ਕੁੱਤਿਆਂ ਦੀ ਦੌੜ, ਘੋੜੀਆਂ ਦਾ ਨਾਚ, ਬਲਦਾਂ ਦਾ ਮੰਜੀਆਂ ਟੱਪਣਾ, ਪੱਥਰ ਚੁੱਕਣਾ, ਨਿਹੰਗ ਸਿੰਘਾਂ ਦੇ ਜੌਹਰ, ਟਰਾਈ ਸਾਈਕਲ ਦੌੜ, ਦੰਦਾਂ ਨਾਲ ਹਲ ਚੁੱਕਣਾ, ਕਬੂਤਰਾਂ ਦੀਆਂ ਉਡਾਣਾਂ, ਖੰਚਰ ਦੌੜਾਂ, ਹਾਥੀਆਂ ਦੀਆਂ ਦੌੜਾਂ ਆਦਿ ਖੇਡਾਂ ਖਿਡਾਈਆਂ ਜਾਂਦੀਆਂ ਹਨ। ਪ੍ਰਸ਼ਨ 3 . ਕਿਲਾ ਰਾਏਪੁਰ ਦੇ ਖੇਡ ਮੇਲੇ ਵਿੱਚ ਕਿਹੜੀਆਂ-ਕਿਹੜੀਆਂ ਨਵੀ...