ਪਾਠ 8 ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ (ਜਮਾਤ 7 ਸਿਹਤ ਅਤੇ ਸਰੀਰਕ ਸਿੱਖਿਆ) Punjabi Medium (ਛੋਟੇ ਉੱਤਰ )
ਪਾਠ 8 ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ ( ਅਭਿਆਸੀ ਪ੍ਰਸ਼ਨ ਦੇ ਉੱਤਰ) ਪ੍ਰਸ਼ਨ 1. ਸਿਗਰਟ ਅਤੇ ਬੀੜੀ ਇਹ ਦੋਵੇਂ ਨਸ਼ੇ ਕਿਸ ਪਦਾਰਥ ਤੋਂ ਬਣਦੇ ਹਨ ? ਉੱਤਰ- ਸਿਗਰਟ ਅਤੇ ਬੀੜੀ ਇਹ ਦੋਵੇਂ ਨਸ਼ੀਲੇ ਪਦਾਰਥ ਤੰਬਾਕੂ ਤੋਂ ਬਣਦੇ ਹਨ। ਪ੍ਰਸ਼ਨ 2. ਕਿਸ ਨਸ਼ੇ ਦੀ ਵਰਤੋਂ ਕਰਨ ਨਾਲ ਜੀਭ ਗਲੇ ਅਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ ? ਉੱਤਰ- ਨਿਕੋਟੀਨ ਨਸ਼ੇ ਦੀ ਵਰਤੋਂ ਕਰਨ ਨਾਲ ਜੀਭ ਗਲੇ ਅਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ। ਪ੍ਰਸ਼ਨ 3. ਸ਼ਰਾਬ ਮਨੁੱਖ ਲਈ ਕਿਸ ਤਰ੍ਹਾਂ ਹਾਨੀਕਾਰਕ ਹੈ ? ਉੱਤਰ- ਸ਼ਰਾਬ ਇੱਕ ਅਜਿਹੀ ਲਾਹਨਤ ਹੈ ਜਿਸਦੇ ਲਗ ਭਗ ਹਰ ਘਰ ਦੇ ਕਿਸੇ ਨਾ ਕਿਸੇ ਮੈਂਬਰ ਨੂੰ ਆਪਣੀ ਜਕੜ ਵਿੱਚ ਲਿਆ ਹੋਇਆ ਹੈ। ਵਿਅਕਤੀ ਸ਼ਰਾਬ ਦੀ ਲਤ ਨੂੰ ...